ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਪ੍ਰਧਾਨ ਐਡਵੋਕੇਟ ਰਾਜਪਾਲ ਦੀ ਅਗਵਾਈ ਦੇ ਵਿੱਚ ਜਿਲਾ ਕੋਰਟ ਕੰਪਲੈਕਸ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ,,, ਕੀਤਾ ਧਰਨਾ ਪ੍ਰਦਰਸ਼ਨ ਜੋ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ।

ਰਿਪੋਟਰ,,,,ਲਵਪ੍ਰੀਤ ਸਿੰਘ ਖੁਸ਼ੀ ਪੁਰ
ਗੁਰਦਾਸਪੁਰ ਡਿਸਟਰਿਕਟ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਦੀ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਖੋਲਿਆ ਮੋਰਚਾ ਦਿੱਤਾ ਧਰਨਾ,,, ਜਿੱਥੇ ਪਿਛਲੇ ਕਈ ਦਿਨਾਂ ਤੋਂ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ ਕੀਤੀ ਹੋਈ ਹੈ।,,, ਅਤੇ ਕੋਈ ਵੀ ਮਾਨਯੋਗ ਅਦਾਲਤਾਂ ਦੇ ਕੰਮ ਨਹੀਂ ਕੀਤੇ ਜਾ ਰਹੇ। ਮਾਮਲਾ ਹੈ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਤਹਿਸੀਲ ਕੰਮਪਲੈਕਸ ਦਾ ਉਦਘਾਟਨ ਕਰਨ ਸਮੇਂ ਬਿਆਨ ਦਿੱਤਾ ਗਿਆ ਸੀ ਕਿ ਉਹ ਦੁਬਾਰਾ ਵਾਪਸ ਆਉਣਗੇ ਅਤੇ ਬਟਾਲਾ ਨੂੰ ਜ਼ਿਲ੍ਹਾ ਮਨਾਉਣਗੇ,,,, ਜਿਸ ਦੇ ਵਿਰੋਧ ਵਜੋਂ ਬਾਰੋ ਸੋਸ਼ਲ ਵੱਲੋਂ ਉਸ ਦਿਨ ਤੋਂ ਬਾਅਦ ਗੁਰਦਾਸਪੁਰ ਬਾਰ ਵਿੱਚ ਹੜਤਾਲ ਕੀਤੀ ਹੋਈ ਹੈ ਅਤੇ ਕੋਈ ਵੀ ਮਾਨਯੋਗ ਅਦਾਲਤਾਂ ਦਾ ਕੰਮ ਨਹੀਂ ਕੀਤਾ ਜਾ ਰਿਹਾ ਜਿੱਥੇ ਅੱਜ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜਿਲ੍ਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਨੂੰ ਸੌਂਪਿਆ ਮੰਗ ਪੱਤਰ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਭੇਜਿਆ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਅਤੇ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣਾ ਬਿਆਨ ਵਾਪਸ ਨਹੀਂ ਲਿਆ ਗਿਆ ਤਾਂ ਇਸ ਮਸਲੇ ਨੂੰ ਵੱਡੇ ਲੈਵਲ ਤੱਕ ਲਿਆ ਜਾਵੇਗਾ ਅਤੇ ਪੰਜਾਬ ਪੱਧਰ ਤੇ ਫਿਰ ਇਸ ਦਾ ਵਿਰੋਧ ਕੀਤਾ ਜਾਵੇਗਾ।
ਜਿੱਥੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਨਹੀਂ ਵਾਈਸ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਗਿੱਲ,,, ਮੈਂਬਰ ਰਨਜੀਤ ਸਿੰਘ ਗੁਰਾਇਆ,, ਅਤੇ ਸਾਬਕਾ ਪ੍ਰਧਾਨ ਪ੍ਰਦੀਪ ਪ੍ਰਦੀਪ ਕੁਮਾਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਬਿਆਨ ਦੀ ਅਸੀਂ ਨਿੰਦਾ ਕਰਦੇ ਹਾਂ ਪਹਿਲਾਂ ਹੀ ਗੁਰਦਾਸਪੁਰ ਦੇ ਦੋ ਟੋਟੇ ਕੀਤੇ ਗਏ ਸਨ ਅਤੇ ਪਠਾਨਕੋਟ ਨੂੰ ਜਿਲ੍ਹ ਬਣਾਇਆ ਗਿਆ ਸੀ ਅਤੇ ਅੱਜ ਵੀ ਸਰਕਾਰ ਦੇ ਇਸ ਫੈਸਲੇ ਕਾਰਨ ਗੁਰਦਾਸਪੁਰ ਵਿਕਾਸ ਕਾਰਜਾਂ ਤੋਂ ਵਾਂਝਾ ਹੈ ਜਿੱਥੇ ਕਰੋੜਾਂ ਰੁਪਿਆਂ ਦੇ ਬੋਝ ਥੱਲੇ ਪਹਿਲੇ ਹੀ ਆ ਚੁੱਕੇ ਹਾਂ ਅਤੇ ਜੇਕਰ ਹੁਣ ਫਿਰ ਇਹ ਬਟਾਲੇ ਨੂੰ ਜੇਕਰ ਜ਼ਿਲ੍ਾ ਬਣਾਉਂਦੇ ਹਨ ਇਸ ਨਾਲ ਬੋਲ ਨੁਕਸਾਨ ਹੋਵੇਗਾ ਪਰ ਇਹ ਸਿਰਫ ਰਾਜਨੀਤਿਕ ਰੋਟੀਆਂ ਸੇਕਣ ਲਈ ਵਾਲੇ ਕਰ ਰਹੇ ਹਨ ਜਦ ਕਿ ਅਜਿਹਾ ਕੁਝ ਨਹੀਂ ਹੈ ਉੱਥੇ ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਨੂੰ ਨਾ ਰੋਕਿਆ ਗਿਆ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਆਪਣਾ ਬਿਆਨ ਵਾਪਸ ਨਾ ਲੈ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਤਿੱਖਾ ਕੀਤਾ ਜਾਵੇਗਾ ਅਤੇ ਫਿਰ ਇਸ ਨੂੰ ਪੰਜਾਬ ਪੱਧਰ ਤੱਕ ਲੈ ਕੇ ਜਾਇਆ ਜਾਵੇਗਾ ਜਿਸ ਦੀ ਜ਼ਿਮੇਂਦਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ




