
ਆਮ ਆਦਮੀ ਪਾਰਟੀ ਪੰਜਾਬ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਬਲਤੇਜ ਪਨੂੰ ਨੇ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਅੱਜ ਇਤਿਹਾਸਕ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਅਤੇ ਇਤਿਹਾਸਕ ਮੰਦਿਰ ਸ਼੍ਰੀ ਕਾਲੀ ਦੇਵੀ ਜੀ ਪਟਿਆਲਾ ਵਿਖੇ ਜ਼ਿਲ੍ਹੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਲੰਟੀਅਰਜ਼ ਨਾਲ ਨਤਮਸਤਕ ਹੋ ਕੇ ਪਰਮਾਤਮਾ ਦਾ ਧੰਨਵਾਦ ਕਰਦੇ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਅਸ਼ੀਰਵਾਦ ਲਿਆ ਅਤੇ ਪਾਰਟੀ ਦੀ ਚੜਦੀਕਲਾ ਲਈ ਅਰਦਾਸ ਕੀਤੀ।
ਬਲਤੇਜ ਪਨੂੰ ਸੂਬਾ ਜਨਰਲ ਸਕੱਤਰ ਨੇ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਮੈਂ ਸਰਬਤ ਦੇ ਭਲੇ ਦੀ ਅਰਦਾਸ ਕਰਨ ਅਤੇ ਪੰਜਾਬ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਦੀ ਤਾਕਤ ਲੈਣ ਲਈ ਪਰਮਾਤਮਾ ਦਾ ਅਸ਼ੀਰਵਾਦ ਲੈਣ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ ਜਿਸਨੇ ਮੈਨੂੰ ਜੋ ਕਿ ਇਕ ਸਧਾਰਨ ਪਰਿਵਾਰ ਵਿਚੋਂ ਹਾਂ, ਨੂੰ ਇੰਨੀ ਵੱਡੀ ਜਿੰਮੇਵਾਰੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕੀਤੀ ਹੈ ਕਿ ਪਰਮਾਤਮਾ ਮੈਨੂੰ ਇੰਨੀ ਸਮਰਥਾ ਦੇਵੇ ਕਿ ਮੈਂ ਪੰਜਾਬ ਦੇ ਭਲੇ ਲਈ ਦਿਨ ਰਾਤ ਇਕ ਕਰ ਸਕਾਂ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਚੁਣੀ ਸਰਕਾਰ ਨੇ ਫੈਸਲੇ ਕਰਨੇ ਹੁੰਦੇ ਹਨ ਅਤੇ ਮੇਰੀ ਕੋਸ਼ਿਸ਼ ਰਹੇਗੀ ਕਿ ਮੈਂ ਆਪਣੀ ਸਰਕਾਰ ਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਹਰ ਲੋੜਵੰਦ ਨੂੰ ਆਪਣੀ ਟੀਮ ਰਾਹੀਂ ਦੇ ਸਕਾਂ। ਉਨ੍ਹਾਂ ਕਿਹਾ ਕਿ ਮੇਰੀ ਟੀਮ ਦਾ ਉਪਰਾਲਾ ਰਹੇਗਾ ਕਿ ਅਸੀਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੀਏ ਅਤੇ ਆਪਣੀ ਪਾਰਟੀ ਦੀ ਸਰਕਾਰ ਦੇ ਤਰਜੀਹੀ ਖੇਤਰ ਸਿਹਤ, ਸਿੱਖਿਆ, ਅਮਨ ਕਾਨੂੰਨ, ਭਾਈਚਾਰਕ ਸਾਂਝ ਲਈ ਲਗਾਤਾਰ ਕੰਮ ਕਰਦੇ ਹੋਏ ਆਮ ਲੋਕਾਂ ਤਕ ਇਸਦਾ ਲਾਭ ਪਹੁੰਚਾ ਸਕੀਏ।

ਬਲਤੇਜ ਪਨੂੰ ਨੇ ਕਿਹਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ, ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਸ੍ਰੀ ਮਨੀਸ਼ ਸ਼ਿਸ਼ੋਦੀਆ ਜੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਦਾ ਜਿਨਾਂ ਨੇ ਮੈਨੂੰ ਪਾਰਟੀ ਦੇ ਜਨਰਲ ਸਕਤਰ ਦੇ ਅਹਿਮ ਅਹੁਦੇ ਤੇ ਨਿਯੁਕਤ ਕੀਤਾ ਹੈ। ਮੈਂ ਪਾਰਟੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਾਂਗਾ। ਮੇਰੀ ਇਹ ਕੋਸ਼ਿਸ਼ ਰਹੇਗੀ ਕਿ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਵਾਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਪਾਰਟੀ ਦੇ ਸਾਰੇ ਵਾਲੰਟੀਅਰ ਮੇਰੇ ਆਪਣੇ ਹਨ, ਮੇਰਾ ਉਨਾਂ ਨਾਲ ਵਿਸ਼ੇਸ਼ ਲਗਾਵ ਹੈ, ਇਹਨਾਂ ਵਾਲੰਟੀਅਰ ਦੀ ਮਿਹਨਤ ਸਦਕਾ ਹੀ ਅਸੀਂ 2017 ਵਿੱਚ ਪੰਜਾਬ ਦੀ ਵਿਰੋਧੀ ਧਿਰ ਵਿੱਚ ਆਏ, ਅਤੇ ਫੇਰ ਉਸ ਤੋਂ 2022 ਵਿੱਚ ਪੰਜਾਬ ‘ਚ ਪਾਰਟੀ ਦੀ ਸਰਕਾਰ ਬਣਾਈ, ਉਹ ਸਿਰਫ ਤੇ ਸਿਰਫ ਇਹਨਾਂ ਵਾਲੰਟੀਅਰਜ ਦੇ ਸਿਰ ਤੇ ਹੀ ਬਣਾਈ। ਉਹਨਾਂ ਕਿਹਾ ਕਿ ਅਸੀਂ ਮਿਹਨਤ ਕਰਨ ਵਾਲੇ ਹਾਂ, ਅਸੀਂ ਮਿਹਨਤ ਕਰਨ ਤੋਂ ਨਹੀਂ ਡਰਦੇ, ਸਾਨੂੰ ਜਿੰਨੀ ਵੀ ਮਿਹਨਤ ਕਰਨੀ ਪਵੇ, ਸਾਡੀ ਪਾਰਟੀ ਦਾ ਇਕੋ ਮਿਸ਼ਨ 2027 ਹੈ। ਸਾਡੀ ਪਾਰਟੀ ਦੇ ਸਾਰੇ ਵਾਲੰਟੀਅਰ ਇੱਕਜੁਟ-ਇੱਕਮੁੱਠ ਹਨ, ਹੁਣ ਆਉਣ ਵਾਲੇ ਸਮੇਂ ਵਿੱਚ ਵੀ ਇਹਨਾਂ ਵਾਲੰਟੀਅਰ ਦੀ ਮਿਹਨਤ ਸਦਕਾ ਅਸੀਂ ਇਕ ਵਾਰ ਫੇਰ 2027 ‘ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਵਾਂਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਾਲੰਟੀਅਰਜ਼ ਦੇ ਨਾਲ-ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਲਕਾ ਸਨੌਰ ਦੇ ਹਲਕਾ ਇੰਚਾਰਜ ਅਤੇ ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇ ਪਟਿਆਲਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਪਟਿਆਲਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲਾ ਪ੍ਰਧਾਨ ਤੇਜਿੰਦਰ ਮਹਿਤਾ, ਚੇਅਰਮੈਨ ਅਤੇ ਜ਼ਿਲਾ ਪ੍ਰਧਾਨ ਦਿਹਾਤੀ, ਮੇਘ ਚੰਦ ਸ਼ੇਰਮਾਜਰਾ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਡਿਪਟੀ ਮੇਅਰ ਹਰਿੰਦਰ ਕੋਹਲੀ, ਅੰਗਰੇਜ ਸਿੰਘ ਮੈਂਬਰ ਪੰਜਾਬ ਹੈਲਥ ਕਾਰਪੋਰੇਸ਼ਨ, ਮਾਲਵਾ ਜ਼ੋਨ ਮੀਡਿਆ ਇੰਚਾਰਜ ਹਰਪਾਲ ਜੁਨੇਜਾ ਮਹਿੰਦਰ ਮੋਹਨ ਜੋਨ ਸੈਕਟਰੀ, ਪ੍ਰਿੰਸ ਲਾਬਾਂ ਜਿਲਾ ਮੀਡੀਆ ਇੰਚਾਰਜ, ਗੱਜਣ ਸਿੰਘ ਜਿਲਾ ਮੀਡੀਆ ਸੈਕਟਰੀ, ਅਮਿਤ ਡਾਬੀ ਜਿਲਾ ਸੈਕਟਰੀ, ਮੀਡੀਆ ਇੰਚਾਰਜ ਸੰਦੀਪ ਬੰਧੂ, ਜਸਵਿੰਦਰ ਰਿੰਪਾ ਸਹਿ-ਇੰਚਾਰਜ ਮੀਡੀਆ, ਸੁਮੀਤ ਟਕੇਜਾ, ਜਿਲਾ ਸ਼ੋਸ਼ਲ ਮੀਡੀਆ ਇੰਚਾਰਜ, ਸੀਨੀਅਰ ਐਡਵੋਕੇਟ ਦੀਕਸ਼ਿਤ ਰਾਜ ਕਪੂਰ, ਸੀਨੀਅਰ ਆਗੂ ਗੋਲਡੀ ਲਾਦੇਨ, ਰਾਜਿੰਦਰ ਮੋਹਨ, ਰਾਜਾ ਮਨਦੀਪ ਸਿੰਘ, ਗੁਰਵਿੰਦਰ ਸਿੰਘ, ਅਭਿਸ਼ੇਕ ਸ਼ਰਮਾ, ਰਿਸ਼ਵਤ ਰਾਜਪੂਤ, ਜਸਪਾਲ ਜੱਜ, ਰਾਹੁਲ ਮਹਿਤਾ, ਮੋਂਟੀ ਗਰੋਵਰ, ਅਤੇ ਆਮ ਆਦਮੀ ਪਾਰਟੀ ਦੇ ਸਾਰੇ ਟਕਸਾਲੀ ਵਾਲੰਟੀਅਰ ਮੋਜੂਦ ਸਨ।

